Oct 06 | 2024 | Hukamnama Sahib | ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥
ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧। ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਅਰਥ: ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨। ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ਅਰਥ: ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩। ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥ ਅਰਥ: ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ। (ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ। ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯। Shalok, Third Mehl: O bride, decorate yourself, after you surrender and accept your Husband Lord. Otherwise, your Husband Lord will not come to your bed, and your ornaments will be useless. O bride, your decorations will adorn you, only when your Husband Lord's Mind is pleased. Your ornaments will be acceptable and approved, only when your Husband Lord loves you. So make the Fear of God your ornaments, joy your betel nuts to chew, and love your food. Surrender your body and mind to your Husband Lord, and then, O Nanak, He will enjoy you. ||1|| Third Mehl: The wife takes flowers, and fragrance of betel, and decorates herself. But her Husband Lord does not come to her bed, and so these efforts are useless. ||2|l Third Mehl: They are not said to be husband and wife, who merely sit together. They alone are called husband and wife, who have one light in two bodies. ||3|| Pauree: Without the Fear of God, there is no devotional worship, and no love for the Naam, the Name of the Lord. Meeting with the True Guru, the Fear of God wells up, and one is embellished with the Fear and the Love of God. When the body and mind are imbued with the Lord's Love, egotism and desire are conquered and subdued. The mind and body become immaculately pure and very beautiful, when one meets the Lord, the Destroyer of ego Fear and love all belong to Him; He is the True Lord, permeating and pervading the Universe. ||9||
Flere episoder fra "Audio Gurbani - Daily Podcast"
Gå ikke glip af nogen episoder af “Audio Gurbani - Daily Podcast” - abonnér på podcasten med gratisapp GetPodcast.