
ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
.ਵਡਹੰਸੁ ਮਹਲਾ ੩ ਮਹਲਾ ਤੀਜਾੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ।ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧।ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਅਰਥ: ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ। ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ।੨।ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥।ਅਰਥ: ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ। ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੁੰਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ।ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ।ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ।੩।ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥ ਅਰਥ: ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ। ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ। (ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ। (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦ
D'autres épisodes de "AUDIO GURBANI"
Ne ratez aucun épisode de “AUDIO GURBANI” et abonnez-vous gratuitement à ce podcast dans l'application GetPodcast.