
ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥
ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹ੍ਹਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹ੍ਹਿ ॥੨॥
ਅਰਥ: ਹੇ ਨਾਨਕ! ਮੂਰਖ ਮਨੁੱਖ ਹੀ ਪਰਮਾਤਮਾ ਦਾ ਨਾਮ ਜਪਦੇ ਸੰਤ ਜਨਾਂ ਉਤੇ ਤੀਰ ਚਲਾਂਦੇ ਹਨ। ਪਰ ਉਹ ਸੰਤ ਜਨ ਤਾਂ ਪਰਮਾਤਮਾ ਵਿਚ ਸੁਰਤਿ ਜੋੜ ਕੇ ਬਚ ਨਿਕਲਦੇ ਹਨ; ਜਿਸ (ਮੂਰਖ) ਨੇ (ਤੀਰ) ਚਲਾਇਆ ਹੁੰਦਾ ਹੈ, ਉਸ ਨੂੰ ਹੀ ਪਰਤ ਕੇ ਮੌਤ ਆਉਂਦੀ ਹੈ (ਭਾਵ, ਸੰਤ ਨਾਲ ਵੈਰ ਕਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ) ।1।
ਮ: 4। (ਹੇ ਭਾਈ! ਉਹੀ ਬੰਦੇ ਹਰ ਥਾਂ) ਪਰਮਾਤਮਾ ਦਾ ਨਾਮ ਵੇਖਦੇ ਹਨ, ਜਿਨ੍ਹਾਂ ਦੀਆਂ ਅੱਖਾਂ ਨੂੰ ਪਰੇਮ ਨੇ ਖਿੱਚ ਪਾਈ ਹੁੰਦੀ ਹੈ। ਪਰ, ਹੇ ਨਾਨਕ! ਜਿਹੜੇ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਨੂੰ ਵੇਖਦੇ ਹਨ ਉਹ ਪ੍ਰਭੂ ਦੀ ਹਜ਼ੂਰੀ ਵਿਚੋਂ ਰੱਦੇ ਜਾਂਦੇ ਹਨ।2।
ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥
ਅਰਥ: (ਹੇ ਭਾਈ!) ਉਹ ਬੇਅੰਤ (ਪਰਮਾਤਮਾ) ਹੀ ਜਲ ਵਿਚ ਧਰਤੀ ਵਿਚ ਅਕਾਸ਼ ਵਿਚ (ਹਰ ਥਾਂ) ਵਿਆਪਕ ਹੈ, ਉਹ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ। (ਹੇ ਭਾਈ! ਸਦਾ ਨਾਲ ਨਿਭਣ ਵਾਲਾ) ਮਾਂ ਪਿਉ ਪੁੱਤਰ ਭਰਾ ਮਿੱਤਰ ਉਸ (ਪਰਮਾਤਮਾ) ਤੋਂ ਬਿਨਾ ਹੋਰ ਕੋਈ ਨਹੀਂ ਹੈ। ਹੇ ਸੰਤ ਜਨੋਂ! ਕੋਈ ਧਿਰ ਭੀ ਜਪ ਕੇ ਵੇਖ ਲਵੋ (ਜਿਹੜਾ ਭੀ ਜਪਦਾ ਹੈ ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਉਹ ਪਰਮਾਤਮਾ) ਹਰੇਕ ਸਰੀਰ ਵਿਚ (ਸਭ ਦੇ) ਅੰਦਰ ਵਿਆਪਕ ਹੈ। ਹੇ ਭਾਈ! ਸਾਰੇ ਉਸ ਗੋਪਾਲ ਪ੍ਰਭੂ ਦੇ ਗੁਣ ਚੇਤੇ ਕਰਦੇ ਰਹੋ, ਉਹ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਪਰਤੱਖ (ਵੱਸਦਾ ਦਿੱਸ ਰਿਹਾ) ਹੈ।13।
Mais episódios de "AUDIO GURBANI by Gurjit Singh Jhampur"
Não percas um episódio de “AUDIO GURBANI by Gurjit Singh Jhampur” e subscrevê-lo na aplicação GetPodcast.